ਸਿੱਖਿਆ ਤੇ ਖੇਡਾਂ ਨੂੰ ਉਤਸ਼ਾਹਿਤ ਕਰਨਾ ਸਰਕਾਰ ਦੀ ਮੁੱਖ ਤਰਜੀਹ: ਸੰਧਵਾਂ

ਸਿੱਖਿਆ ਤੇ ਖੇਡਾਂ ਨੂੰ ਉਤਸ਼ਾਹਿਤ ਕਰਨਾ ਸਰਕਾਰ ਦੀ ਮੁੱਖ ਤਰਜੀਹ: ਸੰਧਵਾਂ

ਕੋਟਕਪੂਰਾ, 18 ਅਗਸਤ           ਮਿਹਨਤ ਅਤੇ ਲਗਨ ਨਾਲ ਸਿੱਖਿਆ ਦੇ ਖੇਤਰ ਵਿੱਚ ਉਪਲਬਧੀ ਹਾਸਲ ਕਰਨ ਵਾਲੇ ਵਿਦਿਆਰਥੀ ਸਮਾਜ ਅਤੇ ਹੋਰਨਾਂ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਬਣਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰੀ ਹਾਈ ਸਕੂਲ ਮੌੜ ਦੇ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀ ਸੰਦੀਪ ਸਿੰਘ ਨੂੰ 21 ਹਜ਼ਾਰ ਰੁਪਏ ਦਾ ਚੈੱਕ ਸੌਂਪ ਕੇ ਉਸਦੀ ਹੌਸਲਾ ਅਫ਼ਜ਼ਾਈ ਕਰਨ ਮੌਕੇ ਕੀਤਾ।

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ, ਪਿੰਡ ਮੌੜ ਨੂੰ ਖੇਡ ਗਤੀਵਿਧੀਆਂ ਨੂੰ ਹੋਰ ਪ੍ਰਫੁੱਲਤ ਕਰਨ ਲਈ 21 ਹਜ਼ਾਰ ਰੁਪਏ ਦਾ ਚੈੱਕ ਵੀ ਭੇਟ ਕੀਤਾ। ਇਸ ਤੋਂ ਇਲਾਵਾ ਪਿੰਡ ਪੱਕਾ ਦੇ ਸ਼ਹੀਦ ਊਧਮ ਸਿੰਘ ਕਲੱਬ ਨੂੰ ਖੇਡਾਂ ਅਤੇ ਜਿੰਮ ਦਾ ਸਾਮਾਨ ਖਰੀਦਣ ਲਈ 4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਉਤਸ਼ਾਹਿਤ ਕਰਨਾ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਨਿਵੇਸ਼ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡ ਪੱਧਰ ਤੇ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਖੇਡਾਂ ਅਤੇ ਨੌਜਵਾਨਾਂ ਦੀ ਤਰੱਕੀ ਹੀ ਤੰਦਰੁਸਤ, ਨਸ਼ਾ ਮੁਕਤ ਅਤੇ ਖੁਸ਼ਹਾਲ ਪੰਜਾਬ ਦੀ ਨੀਂਹ ਹੈ।

ਹੋਰ ਖ਼ਬਰਾਂ :-  ਜਿੱਥੇ ਦੂਜੀਆਂ ਸਰਕਾਰਾਂ ਦੀ ਜ਼ੁਬਾਨੋਂ ਮਿਲੀ ਸੱਟ, ਉੱਥੇ ਮਾਨ ਸਰਕਾਰ ਨੇ ਦਲਿਤ ਸਮਾਜ ਨੂੰ ਬਣਾਇਆ ਪੰਜਾਬ ਦਾ 'ਮਾਣ'! ਸਿੱਖਿਆ, ਰੁਜ਼ਗਾਰ ਅਤੇ ਸਨਮਾਨ ਨਾਲ ਸ਼ਕਤੀਸ਼ਾਲੀ ਹੋਇਆ ਦਲਿਤ ਵਰਗ!

ਇਸ ਮੌਕੇ ਸੁਖਵੰਤ ਸਿੰਘ ਪੱਕਾ, ਮਲਕੀਤ ਸਿੰਘ ਸਰਪੰਚ, ਸੇਵਕ ਸਿੰਘ ਸਰਪੰਚ, ਬੱਬੂ ਸੇਖੋਂ, ਰਮਨਦੀਪ ਸਿੰਘ, ਬਸੰਤ ਸਿੰਘ, ਜਗਸੀਰ ਸਿੰਘ, ਦਰਸ਼ਨ ਸਿੰਘ, ਪਰਸ਼ਨ ਸਿੰਘ, ਪ੍ਰਗਟ ਸਿੰਘ, ਜੇਪੀ ਸਿੰਘ, ਹਰਬੰਸ ਸਿੰਘ, ਹੈੱਡ ਮਿਸਟ੍ਰੈਸ ਮੈਡਮ ਤਰਨਜੀਤ ਕੌਰ, ਮੈਡਮ ਲਖਵੀਰ ਕੌਰ , ਅਮਰਜੀਤ ਸਿੰਘ, ਸੁਖਵਿੰਦਰ ਸਿੰਘ, ਵਿਕਾਸ ਗੋਇਲ, ਚਾਨਣ ਰਾਮ, ਵਿਕਾਸ ਕੁਮਾਰ, ਰਾਜਵਿੰਦਰ ਕੌਰ, ਰਜਨੀ ਬਾਲਾ, ਮਿਸ ਨੀਨਾ ਕੌਰ, ਮੰਗਲਦੀਪ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ। 

Leave a Reply

Your email address will not be published. Required fields are marked *